धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
232
पावन अंग 232 का 1430

ਨਾਮੁ ਨ ਚੇਤਹਿ ਉਪਾਵਣਹਾਰਾ ॥

ਮਰਿ ਜੰਮਹਿ ਫਿਰਿ ਵਾਰੋ ਵਾਰਾ ॥

੨॥

ਅੰਧੇ ਗੁਰੂ ਤੇ ਭਰਮੁ ਨ ਜਾਈ ॥

ਮੂਲੁ ਛੋਡਿ ਲਾਗੇ ਦੂਜੈ ਭਾਈ ॥

ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥

੩॥

ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥

ਹਰਿ ਜੀਉ ਵਿਸਰਿਆ ਦੂਜੈ ਭਾਏ ॥

ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥

੪॥

ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥

ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥

ਗਿਆਨੀ ਬੂਝਹਿ ਸਹਜਿ ਸੁਭਾਏ ॥

੫॥

ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥

ਹਉਮੈ ਮਾਇਆ ਸਬਦਿ ਜਲਾਏ ॥

ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥

੬॥

ਸਤਿਗੁਰੁ ਦਾਤਾ ਸਬਦੁ ਸੁਣਾਏ ॥

ਧਾਵਤੁ ਰਾਖੈ ਠਾਕਿ ਰਹਾਏ ॥

ਪੂਰੇ ਗੁਰ ਤੇ ਸੋਝੀ ਪਾਏ ॥

੭॥

ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥

ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥

ਨਾਨਕ ਗੁਰਮੁਖਿ ਬੂਝੈ ਕੋਈ ॥

੮॥

੬॥

ਗਉੜੀ ਮਹਲਾ ੩ ॥

ਨਾਮੁ ਅਮੋਲਕੁ ਗੁਰਮੁਖਿ ਪਾਵੈ ॥

ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥

ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥

ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥

੧॥

ਅਨਦਿਨੁ ਹਿਰਦੈ ਜਪਉ ਜਗਦੀਸਾ ॥

ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥

੧॥

ਰਹਾਉ ॥

ਹਿਰਦੈ ਸੂਖੁ ਭਇਆ ਪਰਗਾਸੁ ॥

ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥

ਦਾਸਨਿ ਦਾਸ ਨਿਤ ਹੋਵਹਿ ਦਾਸੁ ॥

ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥

੨॥

ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥

ਪਰਮ ਪਦਾਰਥੁ ਪਾਵੈ ਸੋਈ ॥

ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥

ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥

੩॥

ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥

ਜਾ ਹਿਰਦੈ ਵਸਿਆ ਸਚੁ ਸੋਇ ॥

ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥

ਹੁਕਮੁ ਪਛਾਣੈ ਬੂਝੈ ਸਚੁ ਸੋਇ ॥

੪॥

ਤੂੰ ਕਰਤਾ ਮੈ ਅਵਰੁ ਨ ਕੋਇ ॥

ਤੁਝੁ ਸੇਵੀ ਤੁਝ ਤੇ ਪਤਿ ਹੋਇ ॥

ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥

ਨਾਮ ਰਤਨੁ ਸਭ ਜਗ ਮਹਿ ਲੋਇ ॥

੫॥

ਗੁਰਮੁਖਿ ਬਾਣੀ ਮੀਠੀ ਲਾਗੀ ॥

ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥

ਸਹਜੇ ਸਚੁ ਮਿਲਿਆ ਪਰਸਾਦੀ ॥

ਸਤਿਗੁਰੁ ਪਾਇਆ ਪੂਰੈ ਵਡਭਾਗੀ ॥

੬॥

ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥

ਜਬ ਹਿਰਦੈ ਰਾਮ ਨਾਮ ਗੁਣਤਾਸੁ ॥

ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥

ਜਬ ਹਿਰਦੈ ਰਵਿਆ ਚਰਣ ਨਿਵਾਸੁ ॥

੭॥

ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥

ਗੁਰਮੁਖਿ ਮੇਲੇ ਆਪੁ ਗਵਾਏ ॥

ਹਿਰਦੈ ਸਾਚਾ ਨਾਮੁ ਵਸਾਏ ॥

ਨਾਨਕ ਸਹਜੇ ਸਾਚਿ ਸਮਾਏ ॥

੮॥

੭॥

ਗਉੜੀ ਮਹਲਾ ੩ ॥

ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥

SikhiAt.Net
232 ×