धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
23
पावन अंग 23 का 1430

ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥

ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥

ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥

੨॥

ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥

ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥

ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥

੩॥

ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥

ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥

ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥

੪॥

੨੩॥

ਸਿਰੀਰਾਗੁ ਮਹਲਾ ੧ ਘਰੁ ੨ ॥

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥

ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥

੧॥

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥

ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥

੧॥

ਰਹਾਉ ॥

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥

ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥

੨॥

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥

ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥

੩॥

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥

੪॥

੨੪॥

ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥

ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥

ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥

੧॥

ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥

੧॥

ਰਹਾਉ ॥

ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥

ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥

੨॥

ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥

ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥

੩॥

ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥

ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥

੪॥

੨੫॥

ਸਿਰੀਰਾਗੁ ਮਹਲਾ ੧ ਘਰੁ ੩ ॥

ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥

ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥

੧॥

ਕਾਹੇ ਗਰਬਸਿ ਮੂੜੇ ਮਾਇਆ ॥

ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥

ਰਹਾਉ ॥

ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥

ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥

੨॥

ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥

ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥

੩॥

੨੬॥

SikhiAt.Net
23 ×