धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
246
पावन अंग 246 का 1430

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥

ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥

ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥

ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥

ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥

ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥

੨॥

ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥

ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥

ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥

ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥

ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥

ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥

੩॥

ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥

ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥

ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥

ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥

ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥

ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥

੪॥

੪॥

ਗਉੜੀ ਮਹਲਾ ੩ ॥

ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥

ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥

ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥

ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥

ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥

ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥

੧॥

ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥

ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥

ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥

ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥

ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥

ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥

੨॥

ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥

ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥

ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥

ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥

SikhiAt.Net
246 ×