धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
248
पावन अंग 248 का 1430

ਗਉੜੀ ਮਹਲਾ ੫ ॥

ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥

ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥

ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥

ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥

ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥

ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥

੧॥

ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥

ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥

ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥

ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥

ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥

ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥

੨॥

ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥

ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥

ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥

ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥

ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥

ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥

੩॥

ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥

ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥

ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥

ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥

ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥

ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥

੪॥

੨॥

ਗਉੜੀ ਮਹਲਾ ੫ ॥

ਸਲੋਕੁ ॥

ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥

ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥

੧॥

ਛੰਤ ॥

ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥

ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥

ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥

ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥

ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥

ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥

੧॥

ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥

ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥

SikhiAt.Net
248 ×