धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
253
पावन अंग 253 का 1430

ਪਉੜੀ ॥

ਯਯਾ ਜਾਰਉ ਦੁਰਮਤਿ ਦੋਊ ॥

ਤਿਸਹਿ ਤਿਆਗਿ ਸੁਖ ਸਹਜੇ ਸੋਊ ॥

ਯਯਾ ਜਾਇ ਪਰਹੁ ਸੰਤ ਸਰਨਾ ॥

ਜਿਹ ਆਸਰ ਇਆ ਭਵਜਲੁ ਤਰਨਾ ॥

ਯਯਾ ਜਨਮਿ ਨ ਆਵੈ ਸੋਊ ॥

ਏਕ ਨਾਮ ਲੇ ਮਨਹਿ ਪਰੋਊ ॥

ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥

ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥

੧੪॥

ਸਲੋਕੁ ॥

ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥

ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥

੧॥

ਪਉੜੀ ॥

ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥

ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥

ਕਾ ਕੋ ਮਾਤ ਪਿਤਾ ਸੁਤ ਧੀਆ ॥

ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥

ਐਸੀ ਸੰਚਿ ਜੁ ਬਿਨਸਤ ਨਾਹੀ ॥

ਪਤਿ ਸੇਤੀ ਅਪੁਨੈ ਘਰਿ ਜਾਹੀ ॥

ਸਾਧਸੰਗਿ ਕਲਿ ਕੀਰਤਨੁ ਗਾਇਆ ॥

ਨਾਨਕ ਤੇ ਤੇ ਬਹੁਰਿ ਨ ਆਇਆ ॥

੧੫॥

ਸਲੋਕੁ ॥

ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥

ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥

੧॥

ਪਉੜੀ ॥

ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥

ਪੂਰਕੁ ਕੁੰਭਕ ਰੇਚਕ ਕਰਮਾਤਾ ॥

ਙਿਆਨ ਧਿਆਨ ਤੀਰਥ ਇਸਨਾਨੀ ॥

ਸੋਮਪਾਕ ਅਪਰਸ ਉਦਿਆਨੀ ॥

ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥

ਜੋ ਕਛੁ ਕੀਨੋ ਸੋਊ ਅਨੇਤਾ ॥

ਉਆ ਤੇ ਊਤਮੁ ਗਨਉ ਚੰਡਾਲਾ ॥

ਨਾਨਕ ਜਿਹ ਮਨਿ ਬਸਹਿ ਗੁਪਾਲਾ ॥

੧੬॥

ਸਲੋਕੁ ॥

ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥

ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥

੧॥

ਪਵੜੀ ॥

ਕਕਾ ਕਾਰਨ ਕਰਤਾ ਸੋਊ ॥

ਲਿਖਿਓ ਲੇਖੁ ਨ ਮੇਟਤ ਕੋਊ ॥

ਨਹੀ ਹੋਤ ਕਛੁ ਦੋਊ ਬਾਰਾ ॥

ਕਰਨੈਹਾਰੁ ਨ ਭੂਲਨਹਾਰਾ ॥

ਕਾਹੂ ਪੰਥੁ ਦਿਖਾਰੈ ਆਪੈ ॥

ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥

ਆਪਨ ਖੇਲੁ ਆਪ ਹੀ ਕੀਨੋ ॥

ਜੋ ਜੋ ਦੀਨੋ ਸੁ ਨਾਨਕ ਲੀਨੋ ॥

੧੭॥

ਸਲੋਕੁ ॥

ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥

ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥

੧॥

ਪਉੜੀ ॥

ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥

ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥

ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥

ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥

ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥

ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥

ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥

ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥

੧੮॥

SikhiAt.Net
253 ×