धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
254
पावन अंग 254 का 1430

ਸਲੋਕੁ ॥

ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥

ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥

੧॥

ਪਉੜੀ ॥

ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥

ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥

ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥

ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥

ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥

ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥

ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥

ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥

੧੯॥

ਸਲੋਕੁ ॥

ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥

ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥

੧॥

ਪਉੜੀ ॥

ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥

ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥

ਘੂਲਹਿ ਤਉ ਮਨ ਜਉ ਆਵਹਿ ਸਰਨਾ ॥

ਨਾਮ ਤਤੁ ਕਲਿ ਮਹਿ ਪੁਨਹਚਰਨਾ ॥

ਘਾਲਿ ਘਾਲਿ ਅਨਿਕ ਪਛੁਤਾਵਹਿ ॥

ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥

ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥

ਨਾਨਕ ਹਰਿ ਗੁਰਿ ਜਾ ਕਉ ਦੀਆ ॥

੨੦॥

ਸਲੋਕੁ ॥

ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥

ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥

੧॥

ਪਉੜੀ ॥

ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥

ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥

ਙਿਆਨ ਧਿਆਨ ਤਾਹੂ ਕਉ ਆਏ ॥

ਕਰਿ ਕਿਰਪਾ ਜਿਹ ਆਪਿ ਦਿਵਾਏ ॥

ਙਣਤੀ ਙਣੀ ਨਹੀ ਕੋਊ ਛੂਟੈ ॥

ਕਾਚੀ ਗਾਗਰਿ ਸਰਪਰ ਫੂਟੈ ॥

ਸੋ ਜੀਵਤ ਜਿਹ ਜੀਵਤ ਜਪਿਆ ॥

ਪ੍ਰਗਟ ਭਏ ਨਾਨਕ ਨਹ ਛਪਿਆ ॥

੨੧॥

ਸਲੋਕੁ ॥

ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥

ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥

੧॥

ਪਉੜੀ ॥

ਚਚਾ ਚਰਨ ਕਮਲ ਗੁਰ ਲਾਗਾ ॥

ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥

ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥

ਭਈ ਕ੍ਰਿਪਾ ਤਬ ਦਰਸਨੁ ਪਾਇਓ ॥

ਚਾਰ ਬਿਚਾਰ ਬਿਨਸਿਓ ਸਭ ਦੂਆ ॥

ਸਾਧਸੰਗਿ ਮਨੁ ਨਿਰਮਲ ਹੂਆ ॥

ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥

ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥

੨੨॥

ਸਲੋਕੁ ॥

ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥

ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥

੧॥

ਪਉੜੀ ॥

ਛਛਾ ਛੋਹਰੇ ਦਾਸ ਤੁਮਾਰੇ ॥

ਦਾਸ ਦਾਸਨ ਕੇ ਪਾਨੀਹਾਰੇ ॥

ਛਛਾ ਛਾਰੁ ਹੋਤ ਤੇਰੇ ਸੰਤਾ ॥

SikhiAt.Net
254 ×