धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
31
पावन अंग 31 का 1430

ਸਿਰੀਰਾਗੁ ਮਹਲਾ ੩ ॥

ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥

ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥

ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥

੧॥

ਮਨ ਰੇ ਸਦਾ ਭਜਹੁ ਹਰਿ ਸਰਣਾਈ ॥

ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥

੧॥

ਰਹਾਉ ॥

ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥

ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥

ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥

੨॥

ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥

ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥

ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥

੩॥

ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥

ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥

ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥

੪॥

੧੨॥

੪੫॥

ਸਿਰੀਰਾਗੁ ਮਹਲਾ ੩ ॥

ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥

ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥

ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥

੧॥

ਭਾਈ ਰੇ ਇਕ ਮਨਿ ਨਾਮੁ ਧਿਆਇ ॥

ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥

੧॥

ਰਹਾਉ ॥

ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥

ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥

ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥

੨॥

ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥

ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥

ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥

੩॥

ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥

ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥

ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥

੪॥

੧੩॥

੪੬॥

ਸਿਰੀਰਾਗੁ ਮਹਲਾ ੩ ॥

ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥

ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥

ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥

੧॥

ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥

ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥

੧॥

ਰਹਾਉ ॥

ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥

ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥

ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥

੨॥

SikhiAt.Net
31 ×