धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
368
पावन अंग 368 का 1430

ੴ ਸਤਿਗੁਰ ਪ੍ਰਸਾਦਿ ॥

ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥

ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥

ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥

੧॥

ਜੋਗੀ ਹਰਿ ਦੇਹੁ ਮਤੀ ਉਪਦੇਸੁ ॥

ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥

੧॥

ਰਹਾਉ ॥

ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥

ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥

੨॥

ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥

ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥

੩॥

ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥

ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥

੪॥

੯॥

੬੧॥

ਆਸਾ ਮਹਲਾ ੪ ॥

ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥

ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥

੧॥

ਮੇਰੈ ਮਨਿ ਐਸੀ ਭਗਤਿ ਬਨਿ ਆਈ ॥

ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥

੧॥

ਰਹਾਉ ॥

ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥

ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥

੨॥

ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥

ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮ੍ਹਾਰੈ ॥

੩॥

ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥

ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥

੪॥

੧੦॥

੬੨॥

ਆਸਾ ਮਹਲਾ ੪ ॥

ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥

ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥

੧॥

ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥

ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥

੧॥

ਰਹਾਉ ॥

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥

ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥

੨॥

ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥

ਸੇਈ ਸੰਤ ਭਲੇ ਤੁਧੁ ਭਾਵਹਿ ਜਿਨ੍ਹ ਕੀ ਪਤਿ ਪਾਵਹਿ ਥਾਇ ॥

੩॥

ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥

ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥

੪॥

੧੧॥

੬੩॥

SikhiAt.Net
368 ×