धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
383
पावन अंग 383 का 1430

ਆਸਾ ਮਹਲਾ ੫ ॥

ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥

ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥

੧॥

ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥

ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥

੧॥

ਰਹਾਉ ॥

ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥

ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥

੨॥

ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥

ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥

੩॥

ਗੁਣ ਨਿਧਾਨ ਸਾਹਿਬ ਮਨਿ ਮੇਲਾ ॥

ਸਰਣਿ ਪਇਆ ਨਾਨਕ ਸੋੁਹੇਲਾ ॥

੪॥

੯॥

੪੮॥

ਆਸਾ ਮਹਲਾ ੫ ॥

ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥

ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥

੧॥

ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥

ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹਾਰੇ ॥

੧॥

ਰਹਾਉ ॥

ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥

ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥

੨॥

ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥

ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥

੩॥

ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥

ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥

੪॥

੧੦॥

੪੯॥

ਆਸਾ ਮਹਲਾ ੫ ॥

ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥

ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥

੧॥

ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥

ਪਾਰਬ੍ਰਹਮੁ ਜਿਨ੍ਹਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥

੧॥

ਰਹਾਉ ॥

ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥

ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥

੨॥

ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥

ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥

੩॥

ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥

ਜੀਉ ਪਿੰਡੁ ਸਭੁ ਤੁਮ੍ਹਰਾ ਦਾਤੇ ਨਾਨਕ ਸਦ ਕੁਰਬਾਣੇ ॥

੪॥

੧੧॥

੫੦॥

ਆਸਾ ਮਹਲਾ ੫ ॥

ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥

ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥

੧॥

ਰਹਾਉ ॥

SikhiAt.Net
383 ×