धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
390
पावन अंग 390 का 1430

ਨਾਨਕ ਪਾਇਆ ਨਾਮ ਖਜਾਨਾ ॥

੪॥

੨੭॥

੭੮॥

ਆਸਾ ਮਹਲਾ ੫ ॥

ਠਾਕੁਰ ਸਿਉ ਜਾ ਕੀ ਬਨਿ ਆਈ ॥

ਭੋਜਨ ਪੂਰਨ ਰਹੇ ਅਘਾਈ ॥

੧॥

ਕਛੂ ਨ ਥੋਰਾ ਹਰਿ ਭਗਤਨ ਕਉ ॥

ਖਾਤ ਖਰਚਤ ਬਿਲਛਤ ਦੇਵਨ ਕਉ ॥

੧॥

ਰਹਾਉ ॥

ਜਾ ਕਾ ਧਨੀ ਅਗਮ ਗੁਸਾਈ ॥

ਮਾਨੁਖ ਕੀ ਕਹੁ ਕੇਤ ਚਲਾਈ ॥

੨॥

ਜਾ ਕੀ ਸੇਵਾ ਦਸ ਅਸਟ ਸਿਧਾਈ ॥

ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥

੩॥

ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥

ਕਹੁ ਨਾਨਕ ਨਾਹੀ ਤਿਨ ਕਾਮੀ ॥

੪॥

੨੮॥

੭੯॥

ਆਸਾ ਮਹਲਾ ੫ ॥

ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥

ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥

੧॥

ਮਿਟਿ ਗਈ ਗਣਤ ਬਿਨਾਸਿਉ ਸੰਸਾ ॥

ਨਾਮਿ ਰਤੇ ਜਨ ਭਏ ਭਗਵੰਤਾ ॥

੧॥

ਰਹਾਉ ॥

ਜਉ ਮੈ ਅਪੁਨਾ ਸਾਹਿਬੁ ਚੀਤਿ ॥

ਤਉ ਭਉ ਮਿਟਿਓ ਮੇਰੇ ਮੀਤ ॥

੨॥

ਜਉ ਮੈ ਓਟ ਗਹੀ ਪ੍ਰਭ ਤੇਰੀ ॥

ਤਾਂ ਪੂਰਨ ਹੋਈ ਮਨਸਾ ਮੇਰੀ ॥

੩॥

ਦੇਖਿ ਚਲਿਤ ਮਨਿ ਭਏ ਦਿਲਾਸਾ ॥

ਨਾਨਕ ਦਾਸ ਤੇਰਾ ਭਰਵਾਸਾ ॥

੪॥

੨੯॥

੮੦॥

ਆਸਾ ਮਹਲਾ ੫ ॥

ਅਨਦਿਨੁ ਮੂਸਾ ਲਾਜੁ ਟੁਕਾਈ ॥

ਗਿਰਤ ਕੂਪ ਮਹਿ ਖਾਹਿ ਮਿਠਾਈ ॥

੧॥

ਸੋਚਤ ਸਾਚਤ ਰੈਨਿ ਬਿਹਾਨੀ ॥

ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥

੧॥

ਰਹਾਉ ॥

ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥

ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥

੨॥

ਬਾਲੂ ਕਨਾਰਾ ਤਰੰਗ ਮੁਖਿ ਆਇਆ ॥

ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥

੩॥

ਸਾਧਸੰਗਿ ਜਪਿਓ ਹਰਿ ਰਾਇ ॥

ਨਾਨਕ ਜੀਵੈ ਹਰਿ ਗੁਣ ਗਾਇ ॥

੪॥

੩੦॥

੮੧॥

ਆਸਾ ਮਹਲਾ ੫ ਦੁਤੁਕੇ ੯ ॥

ਉਨ ਕੈ ਸੰਗਿ ਤੂ ਕਰਤੀ ਕੇਲ ॥

ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥

ਉਨ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥

ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥

੧॥

ਤੇ ਬੈਰਾਗੀ ਕਹਾ ਸਮਾਏ ॥

ਤਿਸੁ ਬਿਨੁ ਤੁਹੀ ਦੁਹੇਰੀ ਰੀ ॥

੧॥

ਰਹਾਉ ॥

ਉਨ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥

ਉਨ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥

ਉਨ੍ਹ ਕੈ ਸੰਗਿ ਤੂ ਰਖੀ ਪਪੋਲਿ ॥

ਓਸੁ ਬਿਨਾ ਤੂੰ ਛੁਟਕੀ ਰੋਲਿ ॥

੨॥

ਉਨ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥

ਉਨ੍ਹ ਕੈ ਸੰਗਿ ਤੁਮ ਸਾਕੁ ਜਗਤੁ ॥

ਉਨ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥

ਓਸੁ ਬਿਨਾ ਤੂੰ ਹੋਈ ਹੈ ਮਾਟੀ ॥

੩॥

ਓਹੁ ਬੈਰਾਗੀ ਮਰੈ ਨ ਜਾਇ ॥

ਹੁਕਮੇ ਬਾਧਾ ਕਾਰ ਕਮਾਇ ॥

ਜੋੜਿ ਵਿਛੋੜੇ ਨਾਨਕ ਥਾਪਿ ॥

ਅਪਨੀ ਕੁਦਰਤਿ ਜਾਣੈ ਆਪਿ ॥

੪॥

੩੧॥

੮੨॥

ਆਸਾ ਮਹਲਾ ੫ ॥

SikhiAt.Net
390 ×