धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
395
पावन अंग 395 का 1430

ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥

ਰਹਾਉ ॥

ਸੰਗਿ ਹੋਵਤ ਕਉ ਜਾਨਤ ਦੂਰਿ ॥

ਸੋ ਜਨੁ ਮਰਤਾ ਨਿਤ ਨਿਤ ਝੂਰਿ ॥

੨॥

ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥

ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥

੩॥

ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥

ਗਤਿ ਪਾਈਐ ਗੁਰ ਪੂਰੇ ਟੇਕ ॥

੪॥

੩॥

੯੭॥

ਆਸਾ ਮਹਲਾ ੫ ॥

ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥

ਕਲਮਲ ਦੋਖ ਸਗਲ ਪਰਹਰਿਆ ॥

੧॥

ਸੋਈ ਦਿਵਸੁ ਭਲਾ ਮੇਰੇ ਭਾਈ ॥

ਹਰਿ ਗੁਨ ਗਾਇ ਪਰਮ ਗਤਿ ਪਾਈ ॥

ਰਹਾਉ ॥

ਸਾਧ ਜਨਾ ਕੇ ਪੂਜੇ ਪੈਰ ॥

ਮਿਟੇ ਉਪਦ੍ਰਹ ਮਨ ਤੇ ਬੈਰ ॥

੨॥

ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥

ਪੰਚ ਦੂਤ ਸਭਿ ਵਸਗਤਿ ਆਇਆ ॥

੩॥

ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥

ਨਾਨਕ ਤਿਸੁ ਊਪਰਿ ਕੁਰਬਾਨ ॥

੪॥

੪॥

੯੮॥

ਆਸਾ ਮਹਲਾ ੫ ॥

ਗਾਵਿ ਲੇਹਿ ਤੂ ਗਾਵਨਹਾਰੇ ॥

ਜੀਅ ਪਿੰਡ ਕੇ ਪ੍ਰਾਨ ਅਧਾਰੇ ॥

ਜਾ ਕੀ ਸੇਵਾ ਸਰਬ ਸੁਖ ਪਾਵਹਿ ॥

ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥

੧॥

ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥

ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥

ਰਹਾਉ ॥

ਜਾ ਕਾ ਦਾਨੁ ਨਿਖੂਟੈ ਨਾਹੀ ॥

ਭਲੀ ਭਾਤਿ ਸਭ ਸਹਜਿ ਸਮਾਹੀ ॥

ਜਾ ਕੀ ਬਖਸ ਨ ਮੇਟੈ ਕੋਈ ॥

ਮਨਿ ਵਾਸਾਈਐ ਸਾਚਾ ਸੋਈ ॥

੨॥

ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥

ਪ੍ਰਭ ਕੇ ਸੇਵਕ ਦੂਖ ਨ ਝੂਰਨ ॥

ਓਟਿ ਗਹੀ ਨਿਰਭਉ ਪਦੁ ਪਾਈਐ ॥

ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥

੩॥

ਦੂਰਿ ਨ ਹੋਈ ਕਤਹੂ ਜਾਈਐ ॥

ਨਦਰਿ ਕਰੇ ਤਾ ਹਰਿ ਹਰਿ ਪਾਈਐ ॥

ਅਰਦਾਸਿ ਕਰੀ ਪੂਰੇ ਗੁਰ ਪਾਸਿ ॥

ਨਾਨਕੁ ਮੰਗੈ ਹਰਿ ਧਨੁ ਰਾਸਿ ॥

੪॥

੫॥

੯੯॥

ਆਸਾ ਮਹਲਾ ੫ ॥

ਪ੍ਰਥਮੇ ਮਿਟਿਆ ਤਨ ਕਾ ਦੂਖ ॥

ਮਨ ਸਗਲ ਕਉ ਹੋਆ ਸੂਖੁ ॥

ਕਰਿ ਕਿਰਪਾ ਗੁਰ ਦੀਨੋ ਨਾਉ ॥

ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥

੧॥

ਗੁਰੁ ਪੂਰਾ ਪਾਇਓ ਮੇਰੇ ਭਾਈ ॥

ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥

ਰਹਾਉ ॥

ਗੁਰ ਕੇ ਚਰਨ ਹਿਰਦੈ ਵਸਾਏ ॥

ਮਨ ਚਿੰਤਤ ਸਗਲੇ ਫਲ ਪਾਏ ॥

ਅਗਨਿ ਬੁਝੀ ਸਭ ਹੋਈ ਸਾਂਤਿ ॥

ਕਰਿ ਕਿਰਪਾ ਗੁਰਿ ਕੀਨੀ ਦਾਤਿ ॥

੨॥

ਨਿਥਾਵੇ ਕਉ ਗੁਰਿ ਦੀਨੋ ਥਾਨੁ ॥

ਨਿਮਾਨੇ ਕਉ ਗੁਰਿ ਕੀਨੋ ਮਾਨੁ ॥

ਬੰਧਨ ਕਾਟਿ ਸੇਵਕ ਕਰਿ ਰਾਖੇ ॥

ਅੰਮ੍ਰਿਤ ਬਾਨੀ ਰਸਨਾ ਚਾਖੇ ॥

੩॥

ਵਡੈ ਭਾਗਿ ਪੂਜ ਗੁਰ ਚਰਨਾ ॥

ਸਗਲ ਤਿਆਗਿ ਪਾਈ ਪ੍ਰਭ ਸਰਨਾ ॥

SikhiAt.Net
395 ×