धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
416
पावन अंग 416 का 1430

ਆਸਾ ਮਹਲਾ ੧ ॥

ਤਨੁ ਬਿਨਸੈ ਧਨੁ ਕਾ ਕੋ ਕਹੀਐ ॥

ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥

ਰਾਮ ਨਾਮ ਧਨੁ ਸੰਗਿ ਸਖਾਈ ॥

ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥

੧॥

ਰਾਮ ਨਾਮ ਬਿਨੁ ਕਵਨੁ ਹਮਾਰਾ ॥

ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥

੧॥

ਰਹਾਉ ॥

ਕਨਿਕ ਕਾਮਨੀ ਹੇਤੁ ਗਵਾਰਾ ॥

ਦੁਬਿਧਾ ਲਾਗੇ ਨਾਮੁ ਵਿਸਾਰਾ ॥

ਜਿਸੁ ਤੂੰ ਬਖਸਹਿ ਨਾਮੁ ਜਪਾਇ ॥

ਦੂਤੁ ਨ ਲਾਗਿ ਸਕੈ ਗੁਨ ਗਾਇ ॥

੨॥

ਹਰਿ ਗੁਰੁ ਦਾਤਾ ਰਾਮ ਗੁਪਾਲਾ ॥

ਜਿਉ ਭਾਵੈ ਤਿਉ ਰਾਖੁ ਦਇਆਲਾ ॥

ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥

ਰੋਗ ਮਿਟੇ ਦੁਖੁ ਠਾਕਿ ਰਹਾਇਆ ॥

੩॥

ਅਵਰੁ ਨ ਅਉਖਧੁ ਤੰਤ ਨ ਮੰਤਾ ॥

ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥

ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥

ਤੂੰ ਆਪੇ ਰਾਖਹਿ ਕਿਰਪਾ ਧਾਰਿ ॥

੪॥

ਰੋਗੁ ਭਰਮੁ ਭੇਦੁ ਮਨਿ ਦੂਜਾ ॥

ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥

ਆਦਿ ਪੁਰਖ ਗੁਰ ਦਰਸ ਨ ਦੇਖਹਿ ॥

ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥

੫॥

ਦੇਖਿ ਅਚਰਜੁ ਰਹੇ ਬਿਸਮਾਦਿ ॥

ਘਟਿ ਘਟਿ ਸੁਰ ਨਰ ਸਹਜ ਸਮਾਧਿ ॥

ਭਰਿਪੁਰਿ ਧਾਰਿ ਰਹੇ ਮਨ ਮਾਹੀ ॥

ਤੁਮ ਸਮਸਰਿ ਅਵਰੁ ਕੋ ਨਾਹੀ ॥

੬॥

ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥

ਸੰਤ ਭਗਤ ਕੀ ਸੰਗਤਿ ਰਾਮੁ ॥

ਬੰਧਨ ਤੋਰੇ ਸਹਜਿ ਧਿਆਨੁ ॥

ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥

੭॥

ਨਾ ਜਮਦੂਤ ਦੂਖੁ ਤਿਸੁ ਲਾਗੈ ॥

ਜੋ ਜਨੁ ਰਾਮ ਨਾਮਿ ਲਿਵ ਜਾਗੈ ॥

ਭਗਤਿ ਵਛਲੁ ਭਗਤਾ ਹਰਿ ਸੰਗਿ ॥

ਨਾਨਕ ਮੁਕਤਿ ਭਏ ਹਰਿ ਰੰਗਿ ॥

੮॥

੯॥

ਆਸਾ ਮਹਲਾ ੧ ਇਕਤੁਕੀ ॥

ਗੁਰੁ ਸੇਵੇ ਸੋ ਠਾਕੁਰ ਜਾਨੈ ॥

ਦੂਖੁ ਮਿਟੈ ਸਚੁ ਸਬਦਿ ਪਛਾਨੈ ॥

੧॥

ਰਾਮੁ ਜਪਹੁ ਮੇਰੀ ਸਖੀ ਸਖੈਨੀ ॥

ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥

੧॥

ਰਹਾਉ ॥

ਬੰਧਨ ਮਾਤ ਪਿਤਾ ਸੰਸਾਰਿ ॥

ਬੰਧਨ ਸੁਤ ਕੰਨਿਆ ਅਰੁ ਨਾਰਿ ॥

੨॥

ਬੰਧਨ ਕਰਮ ਧਰਮ ਹਉ ਕੀਆ ॥

ਬੰਧਨ ਪੁਤੁ ਕਲਤੁ ਮਨਿ ਬੀਆ ॥

੩॥

ਬੰਧਨ ਕਿਰਖੀ ਕਰਹਿ ਕਿਰਸਾਨ ॥

ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥

੪॥

ਬੰਧਨ ਸਉਦਾ ਅਣਵੀਚਾਰੀ ॥

ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥

੫॥

ਬੰਧਨ ਸਾਹ ਸੰਚਹਿ ਧਨੁ ਜਾਇ ॥

ਬਿਨੁ ਹਰਿ ਭਗਤਿ ਨ ਪਵਈ ਥਾਇ ॥

੬॥

ਬੰਧਨ ਬੇਦੁ ਬਾਦੁ ਅਹੰਕਾਰ ॥

ਬੰਧਨਿ ਬਿਨਸੈ ਮੋਹ ਵਿਕਾਰ ॥

੭॥

ਨਾਨਕ ਰਾਮ ਨਾਮ ਸਰਣਾਈ ॥

ਸਤਿਗੁਰਿ ਰਾਖੇ ਬੰਧੁ ਨ ਪਾਈ ॥

੮॥

੧੦॥

SikhiAt.Net
416 ×