धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
41
पावन अंग 41 का 1430

ਸਿਰੀਰਾਗੁ ਮਹਲਾ ੪ ॥

ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥

ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥

ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥

੧॥

ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥

ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥

੧॥

ਰਹਾਉ ॥

ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥

ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥

ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥

੨॥

ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥

ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥

ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥

੩॥

ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥

ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥

ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥

੪॥

੪॥

੬੮॥

ਸਿਰੀਰਾਗੁ ਮਹਲਾ ੪ ॥

ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥

ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥

ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥

੧॥

ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥

ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥

੧॥

ਰਹਾਉ ॥

ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥

ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥

ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥

੨॥

ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥

ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥

ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥

੩॥

ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥

ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥

ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥

੪॥

੫॥

੬੯॥

ਸਿਰੀਰਾਗੁ ਮਹਲਾ ੪ ॥

ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥

ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥

ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥

੧॥

ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥

ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥

੧॥

ਰਹਾਉ ॥

ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥

SikhiAt.Net
41 ×