धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
431
पावन अंग 431 का 1430

ਆਸਾਵਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥

ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥

੧॥

ਰਹਾਉ ॥

ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥

ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥

੧॥

ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥

ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥

੨॥

ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥

ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥

੩॥

ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥

ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥

੪॥

ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥

ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥

੫॥

ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥

ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥

੬॥

ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥

ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥

੭॥

ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥

ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥

੮॥

੧॥

੨॥

ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ ੴ ਸਤਿਗੁਰ ਪ੍ਰਸਾਦਿ ॥

ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥

੧॥

ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥

੨॥

ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥

੩॥

ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥

੪॥

ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥

੫॥

ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥

੬॥

ਹਰਿ ਰਸੁ ਜਿਨ੍ਹੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥

੭॥

ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥

੮॥

੧॥

੩॥

ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥

੧॥

ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥

੨॥

ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥

੩॥

ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥

੪॥

ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥

੫॥

ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥

੬॥

SikhiAt.Net
431 ×