धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
444
पावन अंग 444 का 1430

ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥

ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥

੬॥

ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ ਦੂਜੈ ਚਿਤੁ ਨ ਲਾਇਆ ਰਾਮ ॥

ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥

ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥

ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥

ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥

ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥

੭॥

ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥

ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥

ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥

ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥

ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥

ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥

੮॥

੨॥

੯॥

ੴ ਸਤਿਗੁਰ ਪ੍ਰਸਾਦਿ ॥

ਆਸਾ ਛੰਤ ਮਹਲਾ ੪ ਘਰੁ ੨ ॥

ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥

ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥

ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥

ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥

ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥

ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥

੧॥

ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥

ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥

ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥

ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥

ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥

ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥

੨॥

ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥

ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥

SikhiAt.Net
444 ×