धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
46
पावन अंग 46 का 1430

ਸਿਰੀਰਾਗੁ ਮਹਲਾ ੫ ॥

ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥

ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥

ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥

ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥

੧॥

ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥

ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥

੧॥

ਰਹਾਉ ॥

ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥

ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥

ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥

ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥

੨॥

ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥

ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥

ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥

ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥

੩॥

ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥

ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥

ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥

ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥

੪॥

੧੧॥

੮੧॥

ਸਿਰੀਰਾਗੁ ਮਹਲਾ ੫ ॥

ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥

ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥

ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥

੧॥

ਮੇਰੇ ਮਨ ਪ੍ਰਭ ਸਰਣਾਈ ਪਾਇ ॥

ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥

੧॥

ਰਹਾਉ ॥

ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥

ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥

ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥

੨॥

ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥

ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥

ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥

੩॥

ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥

ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥

ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥

੪॥

੧੨॥

੮੨॥

ਸਿਰੀਰਾਗੁ ਮਹਲਾ ੫ ॥

ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥

ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥

ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥

ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥

੧॥

ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥

SikhiAt.Net
46 ×