धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
476
पावन अंग 476 का 1430

ਆਸਾ ॥

ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥

ਗਲੀ ਜਿਨ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥

ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥

੧॥

ਐਸੇ ਸੰਤ ਨ ਮੋ ਕਉ ਭਾਵਹਿ ॥

ਡਾਲਾ ਸਿਉ ਪੇਡਾ ਗਟਕਾਵਹਿ ॥

੧॥

ਰਹਾਉ ॥

ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥

ਬਸੁਧਾ ਖੋਦਿ ਕਰਹਿ ਦੁਇ ਚੂਲ੍ਹੇ ਸਾਰੇ ਮਾਣਸ ਖਾਵਹਿ ॥

੨॥

ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥

ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥

੩॥

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥

ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥

੪॥

੨॥

ਆਸਾ ॥

ਬਾਪਿ ਦਿਲਾਸਾ ਮੇਰੋ ਕੀਨ੍ਹਾ ॥

ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨ੍ਹਾ ॥

ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥

ਆਗੈ ਗਇਆ ਨ ਬਾਜੀ ਹਾਰੀ ॥

੧॥

ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥

ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥

੧॥

ਰਹਾਉ ॥

ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥

ਪੰਚਾ ਤੇ ਮੇਰਾ ਸੰਗੁ ਚੁਕਾਇਆ ॥

ਪੰਚ ਮਾਰਿ ਪਾਵਾ ਤਲਿ ਦੀਨੇ ॥

ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥

੨॥

ਪਿਤਾ ਹਮਾਰੋ ਵਡ ਗੋਸਾਈ ॥

ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥

ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥

ਜਗਤ ਪਿਤਾ ਮੇਰੈ ਮਨਿ ਭਾਇਆ ॥

੩॥

ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥

ਏਕੈ ਠਾਹਰ ਦੁਹਾ ਬਸੇਰਾ ॥

ਕਹੁ ਕਬੀਰ ਜਨਿ ਏਕੋ ਬੂਝਿਆ ॥

ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥

੪॥

੩॥

ਆਸਾ ॥

ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥

ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥

੧॥

ਨਕਟੀ ਕੋ ਠਨਗਨੁ ਬਾਡਾ ਡੂੰ ॥

ਕਿਨਹਿ ਬਿਬੇਕੀ ਕਾਟੀ ਤੂੰ ॥

੧॥

ਰਹਾਉ ॥

ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥

ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥

੨॥

ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥

ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥

੩॥

ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥

ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥

੪॥

੪॥

ਆਸਾ ॥

ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥

ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥

੧॥

ਤਾ ਤੇ ਸੇਵੀਅਲੇ ਰਾਮਨਾ ॥

ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥

੧॥

ਰਹਾਉ ॥

ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥

SikhiAt.Net
476 ×