धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
489
पावन अंग 489 का 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥

ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥

ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥

੧॥

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥

੧॥

ਰਹਾਉ ॥

ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥

ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥

੨॥

ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥

ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥

੩॥

ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹਾਲੇ ॥

ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥

੪॥

੧॥

ਗੂਜਰੀ ਮਹਲਾ ੧ ॥

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥

੧॥

ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥

ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥

੧॥

ਰਹਾਉ ॥

ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥

ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥

੨॥

ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥

ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥

੩॥

ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥

ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥

੪॥

੨॥

SikhiAt.Net
489 ×