धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
500
पावन अंग 500 का 1430

ਗੂਜਰੀ ਮਹਲਾ ੫ ॥

ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥

ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥

੧॥

ਠਾਕੁਰ ਤੁਝ ਬਿਨੁ ਬੀਆ ਨ ਹੋਰ ॥

ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥

੧॥

ਰਹਾਉ ॥

ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥

ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥

੨॥

੧੧॥

੨੦॥

ਗੂਜਰੀ ਮਹਲਾ ੫ ॥

ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥

ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥

੧॥

ਅਬ ਮੋਹਿ ਆਇ ਪਰਿਓ ਸਰਨਾਇ ॥

ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥

੧॥

ਰਹਾਉ ॥

ਸਿਧ ਸਾਧਿਕ ਅਰੁ ਜਖ੍ਯ ਕਿੰਨਰ ਨਰ ਰਹੀ ਕੰਠਿ ਉਰਝਾਇ ॥

ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥

੨॥

੧੨॥

੨੧॥

ਗੂਜਰੀ ਮਹਲਾ ੫ ॥

ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥

ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥

੧॥

ਜਾ ਤੇ ਘਾਲ ਨ ਬਿਰਥੀ ਜਾਈਐ ॥

ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥

੧॥

ਰਹਾਉ ॥

ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥

ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥

੨॥

੧੩॥

੨੨॥

ਗੂਜਰੀ ਮਹਲਾ ੫ ॥

ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥

ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥

੧॥

ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥

ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥

੧॥

ਰਹਾਉ ॥

ਨਾਨਕ ਸਰਣਿ ਤੁਮ੍ਹਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥

ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥

੨॥

੧੪॥

੨੩॥

ਗੂਜਰੀ ਮਹਲਾ ੫ ॥

ਜਨ ਕੀ ਪੈਜ ਸਵਾਰੀ ਆਪ ॥

ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥

੧॥

ਰਹਾਉ ॥

ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥

ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥

੧॥

ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥

ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥

੨॥

੧੫॥

੨੪॥

ਗੂਜਰੀ ਮਹਲਾ ੫ ॥

ਕਬਹੂ ਹਰਿ ਸਿਉ ਚੀਤੁ ਨ ਲਾਇਓ ॥

SikhiAt.Net
500 ×