धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
521
पावन अंग 521 का 1430

ਮਃ ੫ ॥

ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥

ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥

੨॥

ਪਉੜੀ ॥

ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥

ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥

ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥

ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥

ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥

ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥

ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥

ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥

੧੧॥

ਸਲੋਕ ਮਃ ੫ ॥

ਕੜਛੀਆ ਫਿਰੰਨ੍ਹਿ ਸੁਆਉ ਨ ਜਾਣਨ੍ਹਿ ਸੁਞੀਆ ॥

ਸੇਈ ਮੁਖ ਦਿਸੰਨ੍ਹਿ ਨਾਨਕ ਰਤੇ ਪ੍ਰੇਮ ਰਸਿ ॥

੧॥

ਮਃ ੫ ॥

ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥

ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥

੨॥

ਪਉੜੀ ॥

ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥

ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥

ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥

ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥

ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥

ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥

ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥

ਪਾਈਅਨ੍ਹਿ ਸਭਿ ਨਿਧਾਨ ਸਾਹਿਬਿ ਤੁਠਿਆ ॥

੧੨॥

ਸਲੋਕ ਮਃ ੫ ॥

ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥

ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥

੧॥

ਮਃ ੫ ॥

ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹਿ ਕੈ ॥

ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥

੨॥

ਪਉੜੀ ॥

ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥

ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥

ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥

ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥

ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥

ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥

ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥

ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥

੧੩॥

ਸਲੋਕ ਮਃ ੫ ॥

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥

ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥

੧॥

ਮਃ ੫ ॥

ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥

ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥

੨॥

ਪਉੜੀ ॥

ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥

ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥

ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥

SikhiAt.Net
521 ×