धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
529
पावन अंग 529 का 1430

ਦੇਵਗੰਧਾਰੀ ॥

ਮਾਈ ਸੁਨਤ ਸੋਚ ਭੈ ਡਰਤ ॥

ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥

੧॥

ਰਹਾਉ ॥

ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥

ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥

੧॥

ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥

ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥

੨॥

੩॥

ਦੇਵਗੰਧਾਰੀ ॥

ਮਨ ਹਰਿ ਕੀਰਤਿ ਕਰਿ ਸਦਹੂੰ ॥

ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥

੧॥

ਰਹਾਉ ॥

ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥

ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥

੧॥

ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥

ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥

੨॥

੪॥

ਦੇਵਗੰਧਾਰੀ ॥

ਮਨ ਜਿਉ ਅਪੁਨੇ ਪ੍ਰਭ ਭਾਵਉ ॥

ਨੀਚਹੁ ਨੀਚੁ ਨੀਚੁ ਅਤਿ ਨਾਨ੍ਹਾ ਹੋਇ ਗਰੀਬੁ ਬੁਲਾਵਉ ॥

੧॥

ਰਹਾਉ ॥

ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥

ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥

੧॥

ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥

ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥

੨॥

੫॥

ਦੇਵਗੰਧਾਰੀ ॥

ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥

ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥

੧॥

ਰਹਾਉ ॥

ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥

ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥

੧॥

ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥

ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥

੨॥

੬॥

ਦੇਵਗੰਧਾਰੀ ॥

ਮਨ ਸਗਲ ਸਿਆਨਪ ਰਹੀ ॥

ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥

੧॥

ਰਹਾਉ ॥

ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥

ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥

੧॥

ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥

ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥

੨॥

੭॥

ਦੇਵਗੰਧਾਰੀ ਮਹਲਾ ੫ ॥

ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥

ਗੁਰ ਪ੍ਰਸਾਦਿ ਕਾਹੂ ਜਾਤੇ ॥

੧॥

ਰਹਾਉ ॥

ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥

ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥

੧॥

SikhiAt.Net
529 ×