धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
531
पावन अंग 531 का 1430

ਦੇਵਗੰਧਾਰੀ ੫ ॥

ਮਾਈ ਜੋ ਪ੍ਰਭ ਕੇ ਗੁਨ ਗਾਵੈ ॥

ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥

੧॥

ਰਹਾਉ ॥

ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥

ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥

੧॥

ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥

ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥

੨॥

੧੪॥

ਦੇਵਗੰਧਾਰੀ ੫ ॥

ਚੰਚਲੁ ਸੁਪਨੈ ਹੀ ਉਰਝਾਇਓ ॥

ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥

੧॥

ਰਹਾਉ ॥

ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥

ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥

੧॥

ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥

ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥

੨॥

੧੫॥

ਦੇਵਗੰਧਾਰੀ ੫ ॥

ਸਰਬ ਸੁਖਾ ਗੁਰ ਚਰਨਾ ॥

ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥

੧॥

ਰਹਾਉ ॥

ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥

ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥

੧॥

ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥

ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥

੨॥

੧੬॥

ਦੇਵਗੰਧਾਰੀ ਮਹਲਾ ੫ ॥

ਅਪੁਨੇ ਹਰਿ ਪਹਿ ਬਿਨਤੀ ਕਹੀਐ ॥

ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥

੧॥

ਰਹਾਉ ॥

ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥

ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥

੧॥

ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥

ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥

੨॥

੧੭॥

ਦੇਵਗੰਧਾਰੀ ੫ ॥

ਗੁਰ ਕੇ ਚਰਨ ਰਿਦੈ ਪਰਵੇਸਾ ॥

ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥

੧॥

ਰਹਾਉ ॥

ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥

ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥

੧॥

ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥

ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥

੨॥

੧੮॥

ਛਕੇ ੩ ॥

ਦੇਵਗੰਧਾਰੀ ਮਹਲਾ ੫ ॥

ਮਾਈ ਪ੍ਰਭ ਕੇ ਚਰਨ ਨਿਹਾਰਉ ॥

SikhiAt.Net
531 ×