धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
533
पावन अंग 533 का 1430

ੴ ਸਤਿਗੁਰ ਪ੍ਰਸਾਦਿ ॥

ਦੇਵਗੰਧਾਰੀ ਮਹਲਾ ੫ ॥

ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥

ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥

ਰਹਾਉ ॥

ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥

ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥

੧॥

ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥

ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥

੨॥

੨੪॥

ਦੇਵਗੰਧਾਰੀ ਮਹਲਾ ੫ ॥

ਅਨਾਥ ਨਾਥ ਪ੍ਰਭ ਹਮਾਰੇ ॥

ਸਰਨਿ ਆਇਓ ਰਾਖਨਹਾਰੇ ॥

ਰਹਾਉ ॥

ਸਰਬ ਪਾਖ ਰਾਖੁ ਮੁਰਾਰੇ ॥

ਆਗੈ ਪਾਛੈ ਅੰਤੀ ਵਾਰੇ ॥

੧॥

ਜਬ ਚਿਤਵਉ ਤਬ ਤੁਹਾਰੇ ॥

ਉਨ ਸਮ੍ਹਾਰਿ ਮੇਰਾ ਮਨੁ ਸਧਾਰੇ ॥

੨॥

ਸੁਨਿ ਗਾਵਉ ਗੁਰ ਬਚਨਾਰੇ ॥

ਬਲਿ ਬਲਿ ਜਾਉ ਸਾਧ ਦਰਸਾਰੇ ॥

੩॥

ਮਨ ਮਹਿ ਰਾਖਉ ਏਕ ਅਸਾਰੇ ॥

ਨਾਨਕ ਪ੍ਰਭ ਮੇਰੇ ਕਰਨੈਹਾਰੇ ॥

੪॥

੨੫॥

ਦੇਵਗੰਧਾਰੀ ਮਹਲਾ ੫ ॥

ਪ੍ਰਭ ਇਹੈ ਮਨੋਰਥੁ ਮੇਰਾ ॥

ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥

ਰਹਾਉ ॥

ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥

ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥

੧॥

ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥

ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥

੨॥

੨੬॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਮੀਤਾ ਐਸੇ ਹਰਿ ਜੀਉ ਪਾਏ ॥

ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥

੧॥

ਰਹਾਉ ॥

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥

ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥

੧॥

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥

ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥

੨॥

੧॥

੨੭॥

ਦੇਵਗੰਧਾਰੀ ੫ ॥

ਦਰਸਨ ਨਾਮ ਕਉ ਮਨੁ ਆਛੈ ॥

ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥

੧॥

ਰਹਾਉ ॥

ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥

SikhiAt.Net
533 ×