धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
535
पावन अंग 535 का 1430

ਦੇਵਗੰਧਾਰੀ ਮਹਲਾ ੫ ॥

ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥

ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥

੧॥

ਰਹਾਉ ॥

ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥

ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥

੧॥

ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥

ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥

੨॥

੨॥

੩੩॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਏਕੈ ਰੇ ਹਰਿ ਏਕੈ ਜਾਨ ॥

ਏਕੈ ਰੇ ਗੁਰਮੁਖਿ ਜਾਨ ॥

੧॥

ਰਹਾਉ ॥

ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥

੧॥

ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥

ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥

ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥

੨॥

੧॥

੩੪॥

ਦੇਵਗੰਧਾਰੀ ੫ ॥

ਜਾਨੀ ਨ ਜਾਈ ਤਾ ਕੀ ਗਾਤਿ ॥

੧॥

ਰਹਾਉ ॥

ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥

੧॥

ਗਣ ਗੰਧਰਬ ਸਿਧ ਅਰੁ ਸਾਧਿਕ ॥

ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥

ਚਤੁਰ ਬੇਦ ਉਚਰਤ ਦਿਨੁ ਰਾਤਿ ॥

ਅਗਮ ਅਗਮ ਠਾਕੁਰੁ ਆਗਾਧਿ ॥

ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥

੨॥

੨॥

੩੫॥

ਦੇਵਗੰਧਾਰੀ ਮਹਲਾ ੫ ॥

ਧਿਆਏ ਗਾਏ ਕਰਨੈਹਾਰ ॥

ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥

੧॥

ਰਹਾਉ ॥

ਸਫਲ ਮੂਰਤਿ ਗੁਰੁ ਮੇਰੈ ਮਾਥੈ ॥

ਜਤ ਕਤ ਪੇਖਉ ਤਤ ਤਤ ਸਾਥੈ ॥

ਚਰਨ ਕਮਲ ਮੇਰੇ ਪ੍ਰਾਨ ਅਧਾਰ ॥

੧॥

ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥

ਘਟ ਘਟ ਅੰਤਰਿ ਸਾਹਿਬੁ ਨੇਰਾ ॥

ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥

੨॥

੩॥

੩੬॥

ਦੇਵਗੰਧਾਰੀ ਮਹਲਾ ੫ ॥

ਉਲਟੀ ਰੇ ਮਨ ਉਲਟੀ ਰੇ ॥

ਸਾਕਤ ਸਿਉ ਕਰਿ ਉਲਟੀ ਰੇ ॥

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥

੧॥

ਰਹਾਉ ॥

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥

੧॥

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥

SikhiAt.Net
535 ×