धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
543
पावन अंग 543 का 1430

ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥

ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥

ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥

੨॥

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥

ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥

ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥

ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥

ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥

ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥

੩॥

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥

ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥

ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥

ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥

ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥

੪॥

੨॥

ਬਿਹਾਗੜਾ ਮਹਲਾ ੫ ॥

ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥

ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥

ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥

ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ ਮਨਾ ॥

ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥

ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥

੧॥

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥

ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥

ਪਤਿਤਾ ਪੁਨੀਤਾ ਹੋਹਿ ਤਿਨ੍ਹ ਸੰਗਿ ਜਿਨ੍ਹ ਬਿਧਾਤਾ ਪਾਇਆ ॥

ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥

ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥

ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥

੨॥

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥

ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥

ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥

ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥

ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥

ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥

੩॥

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥

SikhiAt.Net
543 ×