धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
54
पावन अंग 54 का 1430

ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥

ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥

੧॥

ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥

ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥

੧॥

ਰਹਾਉ ॥

ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥

ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥

ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥

੨॥

ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥

ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥

ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥

੩॥

ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥

ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥

ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥

੪॥

ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥

ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥

ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥

੫॥

ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥

ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥

ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥

੬॥

ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥

ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥

ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥

੭॥

ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥

ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥

ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥

੮॥

੨॥

ਸਿਰੀਰਾਗੁ ਮਹਲਾ ੧ ॥

ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥

ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥

ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥

੧॥

ਹਰਿ ਜੀਉ ਤੂੰ ਕਰਤਾ ਕਰਤਾਰੁ ॥

ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥

੧॥

ਰਹਾਉ ॥

ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥

ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥

ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥

੨॥

ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥

ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥

ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥

੩॥

ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥

ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥

ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥

੪॥

SikhiAt.Net
54 ×