धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
553
पावन अंग 553 का 1430

ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥

੧੧॥

ਸਲੋਕੁ ਮਰਦਾਨਾ ੧ ॥

ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥

ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥

ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥

ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥

ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥

੧॥

ਮਰਦਾਨਾ ੧ ॥

ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥

ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥

ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥

ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥

੨॥

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥

ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥

੩॥

ਪਉੜੀ ॥

ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥

ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥

ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥

ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥

ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥

੧੨॥

ਸਲੋਕੁ ਮਃ ੩ ॥

ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥

ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥

ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥

ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥

੧॥

ਮਃ ੩ ॥

ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥

ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥

੨॥

ਪਉੜੀ ॥

ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥

ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥

ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥

ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥

ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥

੧੩॥

ਸਲੋਕੁ ਮਃ ੫ ॥

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥

ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥

੧॥

SikhiAt.Net
553 ×