धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
554
पावन अंग 554 का 1430

ਮਃ ੫ ॥

ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥

ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥

੨॥

ਪਉੜੀ ॥

ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥

ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥

ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥

ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥

ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥

੧੪॥

ਸਲੋਕੁ ਮਃ ੩ ॥

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥

ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥

ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥

੧॥

ਮਃ ੩ ॥

ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥

ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥

ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥

ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥

ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥

੨॥

ਪਉੜੀ ॥

ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥

ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥

ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥

ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥

ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥

੧੫॥

ਸਲੋਕ ਮਃ ੩ ॥

ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥

ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥

ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥

ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥

ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥

੧॥

ਮਃ ੩ ॥

ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥

ਜਾ ਤਿਨ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥

ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥

ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥

੨॥

ਪਉੜੀ ॥

ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥

ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥

SikhiAt.Net
554 ×