धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
56
पावन अंग 56 का 1430

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥

ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥

੧॥

ਮੁੰਧੇ ਗੁਣਹੀਣੀ ਸੁਖੁ ਕੇਹਿ ॥

ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥

੧॥

ਰਹਾਉ ॥

ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥

ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥

ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥

੨॥

ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥

ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥

ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥

੩॥

ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥

ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥

ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥

੪॥

ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥

ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥

ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥

੫॥

ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥

ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥

ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥

੬॥

ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥

ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥

ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥

੭॥

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥

ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥

ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥

੮॥

੫॥

ਸਿਰੀਰਾਗੁ ਮਹਲਾ ੧ ॥

ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥

ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥

ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥

੧॥

ਮੁੰਧੇ ਗੁਣ ਦਾਸੀ ਸੁਖੁ ਹੋਇ ॥

ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥

੧॥

ਰਹਾਉ ॥

ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥

ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥

ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥

੨॥

ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥

ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥

ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥

੩॥

ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥

ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥

ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥

੪॥

ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥

ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥

SikhiAt.Net
56 ×