धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
589
पावन अंग 589 का 1430

ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥

੭॥

ਸਲੋਕੁ ਮਃ ੩ ॥

ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥

ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥

ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥

ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥

੧॥

ਮਃ ੩ ॥

ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥

ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥

ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥

ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥

ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥

੨॥

ਪਉੜੀ ॥

ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥

ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥

ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥

ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥

ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥

੮॥

ਸਲੋਕ ਮਃ ੩ ॥

ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥

ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥

ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥

ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥

ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥

ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥

ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥

੧॥

ਮਃ ੩ ॥

ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥

ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥

ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥

ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥

੨॥

ਪਉੜੀ ॥

ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥

ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥

ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥

ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥

ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥

੯॥

ਸਲੋਕ ਮਃ ੩ ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥

ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥

SikhiAt.Net
589 ×