धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
59
पावन अंग 59 का 1430

ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥

੫॥

ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥

ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥

ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥

੬॥

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥

ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥

ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥

੭॥

ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥

ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥

ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥

੮॥

੯॥

ਸਿਰੀਰਾਗੁ ਮਹਲਾ ੧ ॥

ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥

ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥

ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥

੧॥

ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥

ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥

੧॥

ਰਹਾਉ ॥

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥

ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥

ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥

੨॥

ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥

ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥

ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥

੩॥

ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥

ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥

ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥

੪॥

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥

ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥

ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥

੫॥

ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥

ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥

ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥

੬॥

ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥

ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥

ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥

੭॥

ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥

ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥

ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥

੮॥

੧੦॥

ਸਿਰੀਰਾਗੁ ਮਹਲਾ ੧ ॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥

ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥

ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥

੧॥

SikhiAt.Net
59 ×