धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
617
पावन अंग 617 का 1430

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥

੧॥

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥

੧॥

ਰਹਾਉ ॥

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥

੨॥

੧॥

੨੯॥

ਸੋਰਠਿ ਮਹਲਾ ੫ ॥

ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥

ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥

੧॥

ਜਾ ਕੋ ਨਾਮੁ ਲੈਤ ਤੂ ਸੁਖੀ ॥

ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥

੧॥

ਰਹਾਉ ॥

ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥

ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥

੨॥

੨॥

੩੦॥

ਸੋਰਠਿ ਮਹਲਾ ੫ ॥

ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥

ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥

੧॥

ਅਪੁਨੀ ਬਿਧਿ ਆਪਿ ਜਨਾਵਹੁ ॥

ਹਰਿ ਜਨ ਮੰਗਲ ਗਾਵਹੁ ॥

੧॥

ਰਹਾਉ ॥

ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥

ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥

੨॥

੩॥

੩੧॥

ਸੋਰਠਿ ਮਹਲਾ ੫ ॥

ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥

ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥

੧॥

ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥

ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥

੧॥

ਰਹਾਉ ॥

ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥

ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥

੨॥

੪॥

੩੨॥

ਸੋਰਠਿ ਮਹਲਾ ੫ ॥

ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥

ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥

੧॥

ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥

ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥

੧॥

ਰਹਾਉ ॥

ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥

SikhiAt.Net
617 ×