धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
624
पावन अंग 624 का 1430

ਸੋਰਠਿ ਮਹਲਾ ੫ ॥

ਗੁਰਿ ਪੂਰੈ ਕੀਤੀ ਪੂਰੀ ॥

ਪ੍ਰਭੁ ਰਵਿ ਰਹਿਆ ਭਰਪੂਰੀ ॥

ਖੇਮ ਕੁਸਲ ਭਇਆ ਇਸਨਾਨਾ ॥

ਪਾਰਬ੍ਰਹਮ ਵਿਟਹੁ ਕੁਰਬਾਨਾ ॥

੧॥

ਗੁਰ ਕੇ ਚਰਨ ਕਵਲ ਰਿਦ ਧਾਰੇ ॥

ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥

੧॥

ਰਹਾਉ ॥

ਮਿਲਿ ਸਾਧੂ ਦੁਰਮਤਿ ਖੋਏ ॥

ਪਤਿਤ ਪੁਨੀਤ ਸਭ ਹੋਏ ॥

ਰਾਮਦਾਸਿ ਸਰੋਵਰ ਨਾਤੇ ॥

ਸਭ ਲਾਥੇ ਪਾਪ ਕਮਾਤੇ ॥

੨॥

ਗੁਨ ਗੋਬਿੰਦ ਨਿਤ ਗਾਈਐ ॥

ਸਾਧਸੰਗਿ ਮਿਲਿ ਧਿਆਈਐ ॥

ਮਨ ਬਾਂਛਤ ਫਲ ਪਾਏ ॥

ਗੁਰੁ ਪੂਰਾ ਰਿਦੈ ਧਿਆਏ ॥

੩॥

ਗੁਰ ਗੋਪਾਲ ਆਨੰਦਾ ॥

ਜਪਿ ਜਪਿ ਜੀਵੈ ਪਰਮਾਨੰਦਾ ॥

ਜਨ ਨਾਨਕ ਨਾਮੁ ਧਿਆਇਆ ॥

ਪ੍ਰਭ ਅਪਨਾ ਬਿਰਦੁ ਰਖਾਇਆ ॥

੪॥

੧੦॥

੬੦॥

ਰਾਗੁ ਸੋਰਠਿ ਮਹਲਾ ੫ ॥

ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥

ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥

੧॥

ਹੁਣਿ ਨਹੀ ਸੰਦੇਸਰੋ ਮਾਇਓ ॥

ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥

ਰਹਾਉ ॥

ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥

ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥

੨॥

ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥

ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥

੩॥

ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥

ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥

੪॥

ਸਭੁ ਰਹਿਓ ਅੰਦੇਸਰੋ ਮਾਇਓ ॥

ਜੋ ਚਾਹਤ ਸੋ ਗੁਰੂ ਮਿਲਾਇਓ ॥

ਸਰਬ ਗੁਨਾ ਨਿਧਿ ਰਾਇਓ ॥

ਰਹਾਉ ਦੂਜਾ ॥

੧੧॥

੬੧॥

ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥

ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥

੧॥

ਹਰਿ ਜੀਉ ਨਿਮਾਣਿਆ ਤੂ ਮਾਣੁ ॥

ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥

ਰਹਾਉ ॥

ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥

ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥

੨॥

ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥

ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥

ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥

੩॥

SikhiAt.Net
624 ×