धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
636
पावन अंग 636 का 1430

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥

੭॥

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥

੮॥

੨॥

ਸੋਰਠਿ ਮਹਲਾ ੧ ॥

ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥

ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥

੧॥

ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥

੧॥

ਰਹਾਉ ॥

ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥

੨॥

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥

ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥

੩॥

ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥

੪॥

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥

ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥

੫॥

ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥

੬॥

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥

ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥

੭॥

ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥

੮॥

੩॥

ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥

ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥

ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥

੧॥

ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥

ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥

ਰਹਾਉ ॥

SikhiAt.Net
636 ×