धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
637
पावन अंग 637 का 1430

ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥

ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥

੨॥

ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥

ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥

੩॥

ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥

ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥

੪॥

ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥

ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥

੫॥

ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥

ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥

੬॥

ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥

ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥

੭॥

ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥

ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥

੮॥

ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥

ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥

੯॥

ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥

ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥

੧੦॥

੪॥

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥

੧॥

ਹਰਿ ਜੀ ਏਹ ਤੇਰੀ ਵਡਿਆਈ ॥

ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥

ਰਹਾਉ ॥

ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥

੨॥

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥

੩॥

ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥

ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

SikhiAt.Net
637 ×