धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
639
पावन अंग 639 का 1430

ਸੋਰਠਿ ਮਹਲਾ ੩ ॥

ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥

ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥

੧॥

ਹਰਿ ਜੀ ਤੂ ਆਪੇ ਰੰਗੁ ਚੜਾਇ ॥

ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥

ਰਹਾਉ ॥

ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥

ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥

੨॥

ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥

ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥

੩॥

ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥

ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥

੪॥

ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥

ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥

੫॥

ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥

ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥

੬॥

ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥

ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥

੭॥

ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥

ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥

੮॥

੩॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥

ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥

ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥

ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥

੧॥

ਮੇਰੇ ਮਨ ਜਪੀਐ ਹਰਿ ਭਗਵੰਤਾ ॥

ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥

ਰਹਾਉ ॥

ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥

ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥

ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥

ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥

੨॥

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥

ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥

ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥

ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥

੩॥

SikhiAt.Net
639 ×