धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
651
पावन अंग 651 का 1430

ਸਲੋਕੁ ਮਃ ੩ ॥

ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥

ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥

ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥

੧॥

ਮਃ ੩ ॥

ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥

ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥

੨॥

ਪਉੜੀ ॥

ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥

ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥

ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥

ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥

੨੨॥

ਸਲੋਕੁ ਮਃ ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥

੧॥

ਮਃ ੩ ॥

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥

੨॥

ਪਉੜੀ ॥

ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥

੨੩॥

ਸਲੋਕੁ ਮਃ ੩ ॥

ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥

ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥

ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥

੧॥

ਮਃ ੩ ॥

ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥

SikhiAt.Net
651 ×