धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
66
पावन अंग 66 का 1430

ਸਿਰੀਰਾਗੁ ਮਹਲਾ ੩ ॥

ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥

ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥

ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥

੧॥

ਮਨ ਰੇ ਗੁਰ ਕੀ ਕਾਰ ਕਮਾਇ ॥

ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥

੧॥

ਰਹਾਉ ॥

ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥

ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥

ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥

੨॥

ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥

ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥

ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥

੩॥

ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥

ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥

ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥

੪॥

ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥

ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥

ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥

੫॥

ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥

ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥

ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥

੬॥

ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥

ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥

ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥

੭॥

ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥

ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥

ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥

੮॥

੩॥

੨੦॥

ਸਿਰੀਰਾਗੁ ਮਹਲਾ ੩ ॥

ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥

ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥

ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥

੧॥

ਭਾਈ ਰੇ ਦਾਸਨਿ ਦਾਸਾ ਹੋਇ ॥

ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥

੧॥

ਰਹਾਉ ॥

ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥

ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥

ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥

੨॥

ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥

ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥

ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥

੩॥

ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥

SikhiAt.Net
66 ×