धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
675
पावन अंग 675 का 1430

ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥

ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥

੨॥

੧੬॥

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥

੧॥

ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥

੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥

੨॥

੧੭॥

ਧਨਾਸਿਰੀ ਮਹਲਾ ੫ ॥

ਅਉਖਧੁ ਤੇਰੋ ਨਾਮੁ ਦਇਆਲ ॥

ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥

੧॥

ਰਹਾਉ ॥

ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥

ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥

੧॥

ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥

ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥

੨॥

੧੮॥

ਰਾਗੁ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਹਾ ਹਾ ਪ੍ਰਭ ਰਾਖਿ ਲੇਹੁ ॥

ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥

੧॥

ਰਹਾਉ ॥

ਅਗਨਿ ਕੁਟੰਬ ਸਾਗਰ ਸੰਸਾਰ ॥

ਭਰਮ ਮੋਹ ਅਗਿਆਨ ਅੰਧਾਰ ॥

੧॥

ਊਚ ਨੀਚ ਸੂਖ ਦੂਖ ॥

ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥

੨॥

ਮਨਿ ਬਾਸਨਾ ਰਚਿ ਬਿਖੈ ਬਿਆਧਿ ॥

ਪੰਚ ਦੂਤ ਸੰਗਿ ਮਹਾ ਅਸਾਧ ॥

੩॥

ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥

ਨਾਨਕ ਜਾਨੁ ਸਦਾ ਹਰਿ ਨੇਰਾ ॥

੪॥

੧॥

੧੯॥

ਧਨਾਸਰੀ ਮਹਲਾ ੫ ॥

ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥

ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥

੧॥

ਸਾਧੂ ਸੰਗਿ ਭਜਹੁ ਗੁਪਾਲ ॥

ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥

ਰਹਾਉ ॥

ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥

ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥

੨॥

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥

ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥

੩॥

ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥

SikhiAt.Net
675 ×