धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
676
पावन अंग 676 का 1430

ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥

੪॥

੨॥

੨੦॥

ਧਨਾਸਰੀ ਮਹਲਾ ੫ ॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥

੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥

ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥

੨॥

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥

੩॥

੩॥

੨੧॥

ਧਨਾਸਰੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਛੋਡਿ ਜਾਹਿ ਸੇ ਕਰਹਿ ਪਰਾਲ ॥

ਕਾਮਿ ਨ ਆਵਹਿ ਸੇ ਜੰਜਾਲ ॥

ਸੰਗਿ ਨ ਚਾਲਹਿ ਤਿਨ ਸਿਉ ਹੀਤ ॥

ਜੋ ਬੈਰਾਈ ਸੇਈ ਮੀਤ ॥

੧॥

ਐਸੇ ਭਰਮਿ ਭੁਲੇ ਸੰਸਾਰਾ ॥

ਜਨਮੁ ਪਦਾਰਥੁ ਖੋਇ ਗਵਾਰਾ ॥

ਰਹਾਉ ॥

ਸਾਚੁ ਧਰਮੁ ਨਹੀ ਭਾਵੈ ਡੀਠਾ ॥

ਝੂਠ ਧੋਹ ਸਿਉ ਰਚਿਓ ਮੀਠਾ ॥

ਦਾਤਿ ਪਿਆਰੀ ਵਿਸਰਿਆ ਦਾਤਾਰਾ ॥

ਜਾਣੈ ਨਾਹੀ ਮਰਣੁ ਵਿਚਾਰਾ ॥

੨॥

ਵਸਤੁ ਪਰਾਈ ਕਉ ਉਠਿ ਰੋਵੈ ॥

ਕਰਮ ਧਰਮ ਸਗਲਾ ਈ ਖੋਵੈ ॥

ਹੁਕਮੁ ਨ ਬੂਝੈ ਆਵਣ ਜਾਣੇ ॥

ਪਾਪ ਕਰੈ ਤਾ ਪਛੋਤਾਣੇ ॥

੩॥

ਜੋ ਤੁਧੁ ਭਾਵੈ ਸੋ ਪਰਵਾਣੁ ॥

ਤੇਰੇ ਭਾਣੇ ਨੋ ਕੁਰਬਾਣੁ ॥

ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥

ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥

੪॥

੧॥

੨੨॥

ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

ਖਾਟਣ ਕਉ ਹਰਿ ਹਰਿ ਰੋਜਗਾਰੁ ॥

ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮ ॥

੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

ਸਾਧ ਗਾਵਹਿ ਗੁਣ ਏਕ ਨਿਰੰਕਾਰ ॥

ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥

ਸੰਤ ਵਡਾਈ ਹਰਿ ਜਸੁ ਚੀਨੀ ॥

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥

੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥

੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਚਰਨ ਪਖਾਰਿ ਕਹਾਂ ਗੁਣਤਾਸ ॥

ਪ੍ਰਭ ਦਇਆਲ ਕਿਰਪਾਲ ਹਜੂਰਿ ॥

ਨਾਨਕੁ ਜੀਵੈ ਸੰਤਾ ਧੂਰਿ ॥

੪॥

੨॥

੨੩॥

SikhiAt.Net
676 ×