धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
677
पावन अंग 677 का 1430

ਧਨਾਸਰੀ ਮਃ ੫ ॥

ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥

ਡਰਿ ਡਰਿ ਪਚੇ ਮਨਮੁਖ ਵੇਚਾਰੇ ॥

੧॥

ਰਹਾਉ ॥

ਸਿਰ ਊਪਰਿ ਮਾਤ ਪਿਤਾ ਗੁਰਦੇਵ ॥

ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥

ਏਕੁ ਨਿਰੰਜਨੁ ਜਾ ਕੀ ਰਾਸਿ ॥

ਮਿਲਿ ਸਾਧਸੰਗਤਿ ਹੋਵਤ ਪਰਗਾਸ ॥

੧॥

ਜੀਅਨ ਕਾ ਦਾਤਾ ਪੂਰਨ ਸਭ ਠਾਇ ॥

ਕੋਟਿ ਕਲੇਸ ਮਿਟਹਿ ਹਰਿ ਨਾਇ ॥

ਜਨਮ ਮਰਨ ਸਗਲਾ ਦੁਖੁ ਨਾਸੈ ॥

ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥

੨॥

ਜਿਸ ਨੋ ਆਪਿ ਲਏ ਲੜਿ ਲਾਇ ॥

ਦਰਗਹ ਮਿਲੈ ਤਿਸੈ ਹੀ ਜਾਇ ॥

ਸੇਈ ਭਗਤ ਜਿ ਸਾਚੇ ਭਾਣੇ ॥

ਜਮਕਾਲ ਤੇ ਭਏ ਨਿਕਾਣੇ ॥

੩॥

ਸਾਚਾ ਸਾਹਿਬੁ ਸਚੁ ਦਰਬਾਰੁ ॥

ਕੀਮਤਿ ਕਉਣੁ ਕਹੈ ਬੀਚਾਰੁ ॥

ਘਟਿ ਘਟਿ ਅੰਤਰਿ ਸਗਲ ਅਧਾਰੁ ॥

ਨਾਨਕੁ ਜਾਚੈ ਸੰਤ ਰੇਣਾਰੁ ॥

੪॥

੩॥

੨੪॥

ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥

ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥

੧॥

ਜਨ ਕਉ ਪ੍ਰਭ ਅਪਨੇ ਕਾ ਤਾਣੁ ॥

ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥

ਰਹਾਉ ॥

ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥

ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥

੨॥

੧॥

੨੫॥

ਧਨਾਸਰੀ ਮਹਲਾ ੫ ॥

ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥

ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥

੧॥

ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥

ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥

ਰਹਾਉ ॥

ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥

ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥

੨॥

੨॥

੨੬॥

ਧਨਾਸਰੀ ਮਹਲਾ ੫ ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥

ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥

੧॥

ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥

ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥

ਰਹਾਉ ॥

ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥

ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥

੨॥

ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥

ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥

੩॥

ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥

SikhiAt.Net
677 ×