धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
680
पावन अंग 680 का 1430

ਠਾਕੁਰੁ ਗਾਈਐ ਆਤਮ ਰੰਗਿ ॥

ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥

੧॥

ਰਹਾਉ ॥

ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥

ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥

੨॥

੪॥

੩੫॥

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥

੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥

ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥

੨॥

੫॥

੩੬॥

ਧਨਾਸਰੀ ਮਹਲਾ ੫ ॥

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥

ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥

੧॥

ਜਨ ਕਉ ਨਾਮੁ ਵਡਾਈ ਸੋਭ ॥

ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥

੧॥

ਰਹਾਉ ॥

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥

ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥

੨॥

੬॥

੩੭॥

ਧਨਾਸਰੀ ਮਹਲਾ ੫ ॥

ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥

ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥

੧॥

ਤੁਮ ਤਉ ਰਾਖਨਹਾਰ ਦਇਆਲ ॥

ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥

੧॥

ਰਹਾਉ ॥

ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥

ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥

੨॥

੭॥

੩੮॥

ਧਨਾਸਰੀ ਮਹਲਾ ੫ ॥

ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥

ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥

੧॥

ਹਮਰੇ ਪਿਤਾ ਗੋਪਾਲ ਦਇਆਲ ॥

ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥

੧॥

ਰਹਾਉ ॥

ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥

ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥

੨॥

੮॥

੩੯॥

ਧਨਾਸਰੀ ਮਹਲਾ ੫ ॥

ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥

ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥

੧॥

ਮਨਿ ਤਨਿ ਰਾਮ ਨਾਮ ਹਿਤਕਾਰੇ ॥

ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥

ਰਹਾਉ ॥

SikhiAt.Net
680 ×