धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
688
पावन अंग 688 का 1430

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥

ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥

ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥

ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥

ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥

੩॥

ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥

ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥

ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥

ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥

ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥

ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥

੪॥

੧॥

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥

ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥

੧॥

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥

ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥

ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥

ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥

੨॥

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥

ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥

ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥

੩॥

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥

ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥

੪॥

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

SikhiAt.Net
688 ×