धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
689
पावन अंग 689 का 1430

ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥

ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥

ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥

ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥

ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥

੫॥

੨॥

ਧਨਾਸਰੀ ਛੰਤ ਮਹਲਾ ੧ ॥

ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥

ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥

ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥

ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥

ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥

ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥

੧॥

ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥

ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥

ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥

ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥

ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥

ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥

੨॥

ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥

ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥

ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥

ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥

ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥

ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥

੩॥

ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥

ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥

ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥

ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥

ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥

ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥

੪॥

ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥

ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥

ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥

ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥

ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥

ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥

੫॥

੩॥

SikhiAt.Net
689 ×