धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
691
पावन अंग 691 का 1430

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥

ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥

ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥

ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥

ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥

ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥

੧॥

ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥

ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥

ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥

ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥

ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥

ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥

੨॥

ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥

ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥

ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥

ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥

ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥

ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥

੩॥

ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥

ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥

ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥

ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥

ਸਦ ਸਦਾ ਸਿੰਮ੍ਰਤਬ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥

ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥

੪॥

੧॥

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਸਨਕ ਸਨੰਦ ਮਹੇਸ ਸਮਾਨਾਂ ॥

ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥

੧॥

ਸੰਤਸੰਗਤਿ ਰਾਮੁ ਰਿਦੈ ਬਸਾਈ ॥

੧॥

ਰਹਾਉ ॥

ਹਨੂਮਾਨ ਸਰਿ ਗਰੁੜ ਸਮਾਨਾਂ ॥

ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥

੨॥

ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥

ਕਮਲਾਪਤਿ ਕਵਲਾ ਨਹੀ ਜਾਨਾਂ ॥

੩॥

ਕਹਿ ਕਬੀਰ ਸੋ ਭਰਮੈ ਨਾਹੀ ॥

ਪਗ ਲਗਿ ਰਾਮ ਰਹੈ ਸਰਨਾਂਹੀ ॥

੪॥

੧॥

SikhiAt.Net
691 ×