धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
720
पावन अंग 720 का 1430

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥

੨॥

੩॥

ਬੈਰਾੜੀ ਮਹਲਾ ੪ ॥

ਜਪਿ ਮਨ ਰਾਮ ਨਾਮੁ ਨਿਸਤਾਰਾ ॥

ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥

੧॥

ਰਹਾਉ ॥

ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥

ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥

੧॥

ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥

ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥

੨॥

੪॥

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥

ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥

੧॥

ਰਹਾਉ ॥

ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥

ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥

੧॥

ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥

ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥

੨॥

੫॥

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥

ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥

੧॥

ਰਹਾਉ ॥

ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥

ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥

੧॥

ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥

ਨਾਨਕ ਸਰਣਿ ਤੁਮ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥

੨॥

੬॥

ਰਾਗੁ ਬੈਰਾੜੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥

ਕੋਟਿ ਜਨਮ ਕੇ ਦੂਖ ਗਵਾਇਓ ॥

੧॥

ਰਹਾਉ ॥

ਜੋ ਚਾਹਤ ਸੋਈ ਮਨਿ ਪਾਇਓ ॥

ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥

੧॥

ਸਰਬ ਸੂਖ ਹਰਿ ਨਾਮਿ ਵਡਾਈ ॥

ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥

੨॥

੧॥

੭॥

SikhiAt.Net
720 ×