धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
722
पावन अंग 722 का 1430

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥

੧॥

ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥

ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥

ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥

੧॥

ਰਹਾਉ ॥

ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥

ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥

੨॥

ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥

ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥

੩॥

ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥

ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥

੪॥

੧॥

੩॥

ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿ ॥

ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥

ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥

ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥

ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥

੧॥

ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥

ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥

ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥

ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥

ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥

੨॥

ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥

ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥

ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥

ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥

ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥

੩॥

ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥

ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥

ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥

ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥

ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥

੪॥

੨॥

੪॥

ਤਿਲੰਗ ਮਹਲਾ ੧ ॥

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥

ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥

ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥

ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥

ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥

ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥

SikhiAt.Net
722 ×