धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
735
पावन अंग 735 का 1430

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥

੧॥

ਮੈ ਹਰਿ ਹਰਿ ਨਾਮੁ ਧਰ ਸੋਈ ॥

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥

੧॥

ਰਹਾਉ ॥

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥

੨॥

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥

੩॥

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥

੪॥

੧॥

੧੨॥

ਸੂਹੀ ਮਹਲਾ ੪ ॥

ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥

ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥

੧॥

ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥

ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥

੧॥

ਰਹਾਉ ॥

ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥

ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥

੨॥

ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥

ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥

੩॥

ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥

ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥

੪॥

੨॥

੧੩॥

ਸੂਹੀ ਮਹਲਾ ੪ ॥

ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥

ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥

੧॥

ਮੇਰੇ ਰਾਮ ਹਰਿ ਜਨ ਆਰੋਗ ਭਏ ॥

ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥

੧॥

ਰਹਾਉ ॥

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥

ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥

੨॥

ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥

SikhiAt.Net
735 ×