धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
740
पावन अंग 740 का 1430

ਸੂਹੀ ਮਹਲਾ ੫ ॥

ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥

ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥

੧॥

ਜੀਵਤ ਪੇਖੇ ਜਿਨ੍ਹੀ ਹਰਿ ਹਰਿ ਧਿਆਇਆ ॥

ਸਾਧਸੰਗਿ ਤਿਨ੍ਹੀ ਦਰਸਨੁ ਪਾਇਆ ॥

੧॥

ਰਹਾਉ ॥

ਬਾਦਿਸਾਹ ਸਾਹ ਵਾਪਾਰੀ ਮਰਨਾ ॥

ਜੋ ਦੀਸੈ ਸੋ ਕਾਲਹਿ ਖਰਨਾ ॥

੨॥

ਕੂੜੈ ਮੋਹਿ ਲਪਟਿ ਲਪਟਾਨਾ ॥

ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥

੩॥

ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥

ਨਾਮੁ ਤੇਰਾ ਜਪੀ ਦਿਨੁ ਰਾਤਿ ॥

੪॥

੮॥

੧੪॥

ਸੂਹੀ ਮਹਲਾ ੫ ॥

ਘਟ ਘਟ ਅੰਤਰਿ ਤੁਮਹਿ ਬਸਾਰੇ ॥

ਸਗਲ ਸਮਗ੍ਰੀ ਸੂਤਿ ਤੁਮਾਰੇ ॥

੧॥

ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥

ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥

੧॥

ਰਹਾਉ ॥

ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥

ਓਟ ਗਹੀ ਅਬ ਸਾਧ ਸੰਗਾਰੇ ॥

੨॥

ਅਗਮ ਅਗੋਚਰੁ ਅਲਖ ਅਪਾਰੇ ॥

ਨਾਨਕੁ ਸਿਮਰੈ ਦਿਨੁ ਰੈਨਾਰੇ ॥

੩॥

੯॥

੧੫॥

ਸੂਹੀ ਮਹਲਾ ੫ ॥

ਕਵਨ ਕਾਜ ਮਾਇਆ ਵਡਿਆਈ ॥

ਜਾ ਕਉ ਬਿਨਸਤ ਬਾਰ ਨ ਕਾਈ ॥

੧॥

ਇਹੁ ਸੁਪਨਾ ਸੋਵਤ ਨਹੀ ਜਾਨੈ ॥

ਅਚੇਤ ਬਿਵਸਥਾ ਮਹਿ ਲਪਟਾਨੈ ॥

੧॥

ਰਹਾਉ ॥

ਮਹਾ ਮੋਹਿ ਮੋਹਿਓ ਗਾਵਾਰਾ ॥

ਪੇਖਤ ਪੇਖਤ ਊਠਿ ਸਿਧਾਰਾ ॥

੨॥

ਊਚ ਤੇ ਊਚ ਤਾ ਕਾ ਦਰਬਾਰਾ ॥

ਕਈ ਜੰਤ ਬਿਨਾਹਿ ਉਪਾਰਾ ॥

੩॥

ਦੂਸਰ ਹੋਆ ਨਾ ਕੋ ਹੋਈ ॥

ਜਪਿ ਨਾਨਕ ਪ੍ਰਭ ਏਕੋ ਸੋਈ ॥

੪॥

੧੦॥

੧੬॥

ਸੂਹੀ ਮਹਲਾ ੫ ॥

ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥

ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥

੧॥

ਸੋ ਹਰਿ ਮੇਰਾ ਅੰਤਰਜਾਮੀ ॥

ਭਗਤ ਜਨਾ ਕੈ ਸੰਗਿ ਸੁਆਮੀ ॥

੧॥

ਰਹਾਉ ॥

ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥

ਆਠ ਪਹਰ ਤੇਰੇ ਗੁਣ ਗਾਵਾ ॥

੨॥

ਪੇਖਿ ਪੇਖਿ ਲੀਲਾ ਮਨਿ ਆਨੰਦਾ ॥

ਗੁਣ ਅਪਾਰ ਪ੍ਰਭ ਪਰਮਾਨੰਦਾ ॥

੩॥

ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥

ਸਦਾ ਸਦਾ ਨਾਨਕ ਹਰਿ ਜਾਪੈ ॥

੪॥

੧੧॥

੧੭॥

ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥

੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥

੧॥

ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥

੨॥

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥

੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥

੪॥

੧੨॥

੧੮॥

ਸੂਹੀ ਮਹਲਾ ੫ ॥

ਲੋਭਿ ਮੋਹਿ ਮਗਨ ਅਪਰਾਧੀ ॥

SikhiAt.Net
740 ×