धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
74
पावन अंग 74 का 1430

ਸੁਣਿ ਗਲਾ ਗੁਰ ਪਹਿ ਆਇਆ ॥

ਨਾਮੁ ਦਾਨੁ ਇਸਨਾਨੁ ਦਿੜਾਇਆ ॥

ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥

੧੧॥

ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥

ਦੇ ਕੰਨੁ ਸੁਣਹੁ ਅਰਦਾਸਿ ਜੀਉ ॥

ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥

੧੨॥

ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥

ਪੈ ਕੋਇ ਨ ਕਿਸੈ ਰਞਾਣਦਾ ॥

ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥

੧੩॥

ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥

ਬੋਲਾਇਆ ਬੋਲੀ ਖਸਮ ਦਾ ॥

ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥

੧੪॥

ਤੇਰਿਆ ਭਗਤਾ ਭੁਖ ਸਦ ਤੇਰੀਆ ॥

ਹਰਿ ਲੋਚਾ ਪੂਰਨ ਮੇਰੀਆ ॥

ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥

੧੫॥

ਤੁਧੁ ਜੇਵਡੁ ਅਵਰੁ ਨ ਭਾਲਿਆ ॥

ਤੂੰ ਦੀਪ ਲੋਅ ਪਇਆਲਿਆ ॥

ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥

੧੬॥

ਹਉ ਗੋਸਾਈ ਦਾ ਪਹਿਲਵਾਨੜਾ ॥

ਮੈ ਗੁਰ ਮਿਲਿ ਉਚ ਦੁਮਾਲੜਾ ॥

ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥

੧੭॥

ਵਾਤ ਵਜਨਿ ਟੰਮਕ ਭੇਰੀਆ ॥

ਮਲ ਲਥੇ ਲੈਦੇ ਫੇਰੀਆ ॥

ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥

੧੮॥

ਸਭ ਇਕਠੇ ਹੋਇ ਆਇਆ ॥

ਘਰਿ ਜਾਸਨਿ ਵਾਟ ਵਟਾਇਆ ॥

ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥

੧੯॥

ਤੂੰ ਵਰਨਾ ਚਿਹਨਾ ਬਾਹਰਾ ॥

ਹਰਿ ਦਿਸਹਿ ਹਾਜਰੁ ਜਾਹਰਾ ॥

ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥

੨੦॥

ਮੈ ਜੁਗਿ ਜੁਗਿ ਦਯੈ ਸੇਵੜੀ ॥

ਗੁਰਿ ਕਟੀ ਮਿਹਡੀ ਜੇਵੜੀ ॥

ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥

੨੧॥

੨॥

੨੯॥

ੴ ਸਤਿਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥

ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥

ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥

ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥

ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥

ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥

੧॥

SikhiAt.Net
74 ×